page 646
-
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥
-
ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥
-
ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥
-
ਸਲੋਕ ਮਃ ੩ ॥ ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥ ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥
-
ਮਃ ੩ ॥ ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥ ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥ ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥ ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥ ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥੨॥
-
ਪਉੜੀ ॥ ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥ ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥ ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥ ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥
-
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
-
ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥
-
ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥