page 647
-
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
-
ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥
-
ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
-
ਸਲੋਕੁ ਮਃ ੩ ॥ ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥ ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥ ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ ਵਾਪਾਰਿ ॥ ਅੰਤਰਿ ਤ੍ਰਿਸਨਾ ਭੁਖ ਹੈ ਮੂਰਖ ਭੁਖਿਆ ਮੁਏ ਗਵਾਰ ॥ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਅੰਦਰਹੁ ਤ੍ਰਿਸਨਾ ਭੁਖ ਗਈ ਸਚੈ ਨਾਇ ਪਿਆਰਿ ॥ ਨਾਨਕ ਨਾਮਿ ਰਤੇ ਸਹਜੇ ਰਜੇ ਜਿਨਾ ਹਰਿ ਰਖਿਆ ਉਰਿ ਧਾਰਿ ॥੧॥
-
ਮਃ ੩ ॥ ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥ ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ ਕਾਈ ਪਾਇ ॥ ਮਨਹਠਿ ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥ ਨਾਮੁ ਨਿਧਾਨੁ ਵਿਸਾਰਿਆ ਦੂਜੈ ਲਗਾ ਜਾਇ ॥ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥੨॥
-
ਪਉੜੀ ॥ ਹਰਿ ਰਸਨਾ ਹਰਿ ਜਸੁ ਗਾਵੈ ਖਰੀ ਸੁਹਾਵਣੀ ॥ ਜੋ ਮਨਿ ਤਨਿ ਮੁਖਿ ਹਰਿ ਬੋਲੈ ਸਾ ਹਰਿ ਭਾਵਣੀ ॥ ਜੋ ਗੁਰਮੁਖਿ ਚਖੈ ਸਾਦੁ ਸਾ ਤ੍ਰਿਪਤਾਵਣੀ ॥ ਗੁਣ ਗਾਵੈ ਪਿਆਰੇ ਨਿਤ ਗੁਣ ਗਾਇ ਗੁਣੀ ਸਮਝਾਵਣੀ ॥ ਜਿਸੁ ਹੋਵੈ ਆਪਿ ਦਇਆਲੁ ਸਾ ਸਤਿਗੁਰੂ ਗੁਰੂ ਬੁਲਾਵਣੀ ॥੧੩॥
-
ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥