page 649
-
ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
-
ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥
-
ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥੧॥
-
ਮਃ ੩ ॥ ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥ ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥ਸਦਾ ਸਚੇ ਕਾ ਭਉ ਮਨਿ ਵਸੈ ਤਾ ਸਭਾ ਸੋਝੀ ਪਾਇ ॥ ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥੨॥
-
ਪਉੜੀ ॥ ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥ ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥ ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਣਤਿਆ ॥ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥੧੮॥
-
ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥
-
ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥