page 651
-
ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥
-
ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥
-
ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥
-
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥
-
ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥
-
ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥
-
ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥
-
ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥