page 652
-
ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
-
ਸਲੋਕੁ ਮਃ ੪ ॥ ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥ ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥ ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥ ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥
-
ਮਃ ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥
-
ਪਉੜੀ ॥ ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥ ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥
-
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
-
ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥
-
ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥