page 654
-
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥ ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥ ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥ ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥ ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥
-
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
-
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥