page 656
-
ਹ੍ਰਿਦੈ ਕਪਟੁ ਮੁਖ ਗਿਆਨੀ ॥ ਝੂਠੇ ਕਹਾ ਬਿਲੋਵਸਿ ਪਾਨੀ ॥੧॥ ਕਾਂਇਆ ਮਾਂਜਸਿ ਕਉਨ ਗੁਨਾਂ ॥ ਜਉ ਘਟ ਭੀਤਰਿ ਹੈ ਮਲਨਾਂ ॥੧॥ ਰਹਾਉ ॥ ਲਉਕੀ ਅਠਸਠਿ ਤੀਰਥ ਨ੍ਹ੍ਹਾਈ ॥ ਕਉਰਾਪਨੁ ਤਊ ਨ ਜਾਈ ॥੨॥ ਕਹਿ ਕਬੀਰ ਬੀਚਾਰੀ ॥ ਭਵ ਸਾਗਰੁ ਤਾਰਿ ਮੁਰਾਰੀ ॥੩॥੮॥
-
ਸੋਰਠਿ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥
-
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
-
ਰਾਗੁ ਸੋਰਠਿ ॥ ਭੂਖੇ ਭਗਤਿ ਨ ਕੀਜੈ ॥ ਯਹ ਮਾਲਾ ਅਪਨੀ ਲੀਜੈ ॥ ਹਉ ਮਾਂਗਉ ਸੰਤਨ ਰੇਨਾ ॥ ਮੈ ਨਾਹੀ ਕਿਸੀ ਕਾ ਦੇਨਾ ॥੧॥ ਮਾਧੋ ਕੈਸੀ ਬਨੈ ਤੁਮ ਸੰਗੇ ॥ ਆਪਿ ਨ ਦੇਹੁ ਤ ਲੇਵਉ ਮੰਗੇ ॥ ਰਹਾਉ ॥ ਦੁਇ ਸੇਰ ਮਾਂਗਉ ਚੂਨਾ ॥ ਪਾਉ ਘੀਉ ਸੰਗਿ ਲੂਨਾ ॥ ਅਧ ਸੇਰੁ ਮਾਂਗਉ ਦਾਲੇ ॥ ਮੋ ਕਉ ਦੋਨਉ ਵਖਤ ਜਿਵਾਲੇ ॥੨॥ ਖਾਟ ਮਾਂਗਉ ਚਉਪਾਈ ॥ ਸਿਰਹਾਨਾ ਅਵਰ ਤੁਲਾਈ ॥ ਊਪਰ ਕਉ ਮਾਂਗਉ ਖੀਂਧਾ ॥ ਤੇਰੀ ਭਗਤਿ ਕਰੈ ਜਨੁ ਥੀਧਾ ॥੩॥ ਮੈ ਨਾਹੀ ਕੀਤਾ ਲਬੋ ॥ ਇਕੁ ਨਾਉ ਤੇਰਾ ਮੈ ਫਬੋ ॥ ਕਹਿ ਕਬੀਰ ਮਨੁ ਮਾਨਿਆ ॥ ਮਨੁ ਮਾਨਿਆ ਤਉ ਹਰਿ ਜਾਨਿਆ ॥੪॥੧੧॥