page 657
-
ਰਾਗੁ ਸੋਰਠਿ ਬਾਣੀ ਭਗਤ ਨਾਮਦੇ ਜੀ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜਬ ਦੇਖਾ ਤਬ ਗਾਵਾ ॥ ਤਉ ਜਨ ਧੀਰਜੁ ਪਾਵਾ ॥੧॥ ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥੧॥ ਰਹਾਉ ॥ ਜਹ ਝਿਲਿ ਮਿਲਿ ਕਾਰੁ ਦਿਸੰਤਾ ॥ ਤਹ ਅਨਹਦ ਸਬਦ ਬਜੰਤਾ ॥ ਜੋਤੀ ਜੋਤਿ ਸਮਾਨੀ ॥ ਮੈ ਗੁਰ ਪਰਸਾਦੀ ਜਾਨੀ ॥੨॥ ਰਤਨ ਕਮਲ ਕੋਠਰੀ ॥ ਚਮਕਾਰ ਬੀਜੁਲ ਤਹੀ ॥ ਨੇਰੈ ਨਾਹੀ ਦੂਰਿ ॥ ਨਿਜ ਆਤਮੈ ਰਹਿਆ ਭਰਪੂਰਿ ॥੩॥ ਜਹ ਅਨਹਤ ਸੂਰ ਉਜ੍ਯ੍ਯਾਰਾ ॥ ਤਹ ਦੀਪਕ ਜਲੈ ਛੰਛਾਰਾ ॥ ਗੁਰ ਪਰਸਾਦੀ ਜਾਨਿਆ ॥ ਜਨੁ ਨਾਮਾ ਸਹਜ ਸਮਾਨਿਆ ॥੪॥੧॥
-
ਘਰੁ ੪ ਸੋਰਠਿ ॥ ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥ ਤੋ ਪਹਿ ਦੁਗਣੀ ਮਜੂਰੀ ਦੈਹਉ ਮੋ ਕਉ ਬੇਢੀ ਦੇਹੁ ਬਤਾਈ ਹੋ ॥੧॥ ਰੀ ਬਾਈ ਬੇਢੀ ਦੇਨੁ ਨ ਜਾਈ ॥ ਦੇਖੁ ਬੇਢੀ ਰਹਿਓ ਸਮਾਈ ॥ ਹਮਾਰੈ ਬੇਢੀ ਪ੍ਰਾਨ ਅਧਾਰਾ ॥੧॥ ਰਹਾਉ ॥ ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥ ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥੨॥ ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥ ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥੩॥ ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧ੍ਰੂ ਥਾਪਿਓ ਹੋ ॥ ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥੪॥੨॥
-
ਸੋਰਠਿ ਘਰੁ ੩ ॥ ਅਣਮੜਿਆ ਮੰਦਲੁ ਬਾਜੈ ॥ ਬਿਨੁ ਸਾਵਣ ਘਨਹਰੁ ਗਾਜੈ ॥ ਬਾਦਲ ਬਿਨੁ ਬਰਖਾ ਹੋਈ ॥ ਜਉ ਤਤੁ ਬਿਚਾਰੈ ਕੋਈ ॥੧॥ ਮੋ ਕਉ ਮਿਲਿਓ ਰਾਮੁ ਸਨੇਹੀ ॥ ਜਿਹ ਮਿਲਿਐ ਦੇਹ ਸੁਦੇਹੀ ॥੧॥ ਰਹਾਉ ॥ ਮਿਲਿ ਪਾਰਸ ਕੰਚਨੁ ਹੋਇਆ ॥ ਮੁਖ ਮਨਸਾ ਰਤਨੁ ਪਰੋਇਆ ॥ ਨਿਜ ਭਾਉ ਭਇਆ ਭ੍ਰਮੁ ਭਾਗਾ ॥ ਗੁਰ ਪੂਛੇ ਮਨੁ ਪਤੀਆਗਾ ॥੨॥ ਜਲ ਭੀਤਰਿ ਕੁੰਭ ਸਮਾਨਿਆ ॥ ਸਭ ਰਾਮੁ ਏਕੁ ਕਰਿ ਜਾਨਿਆ ॥ ਗੁਰ ਚੇਲੇ ਹੈ ਮਨੁ ਮਾਨਿਆ ॥ ਜਨ ਨਾਮੈ ਤਤੁ ਪਛਾਨਿਆ ॥੩॥੩॥
-
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥