page 659
-
ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥ ਹਾਡ ਮਾਸ ਨਾੜੀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥ ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥ ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥ ਬੰਕੇ ਬਾਲ ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥ ਊਚੇ ਮੰਦਰ ਸੁੰਦਰ ਨਾਰੀ ॥ ਰਾਮ ਨਾਮ ਬਿਨੁ ਬਾਜੀ ਹਾਰੀ ॥੪॥ ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥ ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥੫॥੬॥
-
ਚਜਨਈ ਮਰਟਾ ਗਾਂਠਿ ਨ ॥ ਲੋਗੁ ਗਠਾਵੈ ਪਨਹੀ ॥੧॥ ਰਹਾਉ ॥ ਆਰ ਨਹੀ ਜਿਹ ਤੋਪਉ ॥ ਨਹੀ ਰਾਂਬੀ ਠਾਉ ਰੋਪਉ ॥੧॥ ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥ ਹਉ ਬਿਨੁ ਗਾਂਠੇ ਜਾਇ ਪਹੂਚਾ ॥੨॥ ਰਵਿਦਾਸੁ ਜਪੈ ਰਾਮ ਨਾਮਾ ॥ ਮੋਹਿ ਜਮ ਸਿਉ ਨਾਹੀ ਕਾਮਾ ॥੩॥੭॥
-
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
-
ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥