page 66
-
ਸਿਰੀਰਾਗੁ ਮਹਲਾ ੩ ॥ ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥ ਹਰਿ ਰਸੁ ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥ ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥੧॥ ਮਨ ਰੇ ਗੁਰ ਕੀ ਕਾਰ ਕਮਾਇ ॥ ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥੧॥ ਰਹਾਉ ॥ ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ ॥ ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ ॥ ਬਿਨੁ ਗੁਰ ਮਹਲੁ ਨ ਜਾਪਈ ਨਾ ਅੰਮ੍ਰਿਤ ਫਲ ਪਾਹਿ ॥੨॥ ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥ ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ ॥ ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥੩॥ ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ ॥ ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ ॥ ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨ ਨਾਉ ॥੪॥ ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥ ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥ ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥੫॥ ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥ ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥ ਅੰਤਰਿ ਸਾਂਤਿ ਨ ਆਵਈ ਨਾ ਸਚਿ ਲਗੈ ਪਿਆਰੁ ॥੬॥ ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ ॥ ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ ॥ ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥੭॥ ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥ ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ ॥ ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥੮॥੩॥੨੦॥
-
ਸਿਰੀਰਾਗੁ ਮਹਲਾ ੩ ॥ ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥ ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ ॥ ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥੧॥ ਭਾਈ ਰੇ ਦਾਸਨਿ ਦਾਸਾ ਹੋਇ ॥ ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ ॥ ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥ ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥ ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥੨॥ ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਨ ਜਾਇ ॥ ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥ ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥੩॥ ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ ॥ ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥ ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥੪॥ ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥ ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥ ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥ ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥ ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥ ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥੬॥ ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥ ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥ ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥੭॥ ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥ ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥ ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥੮॥੪॥੨੧॥