page 662
-
ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥
-
ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
-
ਧਨਾਸਰੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥ ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥ ਕਲ ਮਹਿ ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥ ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥ ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥ ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥ ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥