page 665
-
ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥
-
ਧਨਾਸਰੀ ਮਹਲਾ ੩ ॥ ਮਨੁ ਮਰੈ ਧਾਤੁ ਮਰਿ ਜਾਇ ॥ ਬਿਨੁ ਮਨ ਮੂਏ ਕੈਸੇ ਹਰਿ ਪਾਇ ॥ ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥ ਜਿਸ ਨੋ ਬਖਸੇ ਹਰਿ ਦੇ ਵਡਿਆਈ ॥ ਗੁਰ ਪਰਸਾਦਿ ਵਸੈ ਮਨਿ ਆਈ ॥ ਰਹਾਉ ॥ ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥ ਮਨੁ ਅਸਾਧੁ ਸਾਧੈ ਜਨੁ ਕੋਈ ॥ ਅਚਰੁ ਚਰੈ ਤਾ ਨਿਰਮਲੁ ਹੋਈ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੈ ਵਿਕਾਰ ॥੩॥ ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਪ੍ਰਭੁ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੬॥
-
ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥