page 667
-
ਧਨਾਸਰੀ ਮਹਲਾ ੪ ॥ ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥ ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥ ਹਰਿ ਕੈ ਨਾਮਿ ਰਤਾ ਬੈਰਾਗੀ ॥ ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥ ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮ੍ਹ੍ਹ ਠਾਕੁਰ ਹਮ ਸਾਂਗੀ ॥ ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥ ਕਿਆ ਹਮ ਕਿਰਮ ਨਾਨ੍ਹ੍ਹ ਨਿਕ ਕੀਰੇ ਤੁਮ੍ਹ੍ਹ ਵਡ ਪੁਰਖ ਵਡਾਗੀ ॥ ਤੁਮ੍ਹ੍ਹਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥ ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥
-
ਧਨਾਸਰੀ ਮਹਲਾ ੪ ॥ ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥ ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥ ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥ ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥ ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥
-
ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥