page 668
-
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
-
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
-
ਧਨਾਸਰੀ ਮਹਲਾ ੪ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥ ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥ ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥ ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥