page 669
-
ਧਨਾਸਰੀ ਮਹਲਾ ੪ ॥ ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥ ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥ ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥੨॥੨॥੮॥
-
ਧਨਾਸਰੀ ਮਹਲਾ ੪ ॥ ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥ ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥ ਮਨਿ ਜਪੀਐ ਹਰਿ ਜਗਦੀਸ ॥ ਮਿਲਿ ਸੰਗਤਿ ਸਾਧੂ ਮੀਤ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥ ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥ ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥
-
ਧਨਾਸਰੀ ਮਹਲਾ ੪ ॥ ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥ ਗੁਰ ਪ੍ਰਸਾਦਿ ਕੋ ਵਿਰਲਾ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥੧॥ ਜਪਿ ਮਨ ਰਾਮੈ ਨਾਮੁ ਹਰਿ ਜਸੁ ਊਤਮ ਕਾਮ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥ ਰਹਾਉ ॥ ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥ ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ ॥੨॥੪॥੧੦॥
-
ਧਨਾਸਰੀ ਮਹਲਾ ੪ ॥ ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥੧॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥
-
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥