HOME
RAAG INDEX
Scroll
page 67
ਸਿਰੀਰਾਗੁ ਮਹਲਾ ੩ ॥ ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥ ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥ ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥ ਮਨ ਰੇ ਨਾਮੁ ਜਪਹੁ ਸੁਖੁ ਹੋਇ ॥ ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥ ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥ ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥ ਨਾਮਾ ਛੀਬਾ ਕਬੀਰੁ ਜਲਾਹਾ ਪੂਰੇ ਗੁਰ ਤੇ ਗਤਿ ਪਾਈ ॥ ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥ ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥ ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥ ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥ ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥ ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥ ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥ ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥ ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥ ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥ ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥ ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥ ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥ ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥ ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥