page 670
-
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
-
ਧਨਾਸਰੀ ਮਹਲਾ ੫ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥ ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥ ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥ ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥ ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥
-
ਧਨਾਸਰੀ ਮਹਲਾ ੫ ॥ ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥ ਅਬ ਮਨ ਏਕਸ ਸਿਉ ਮੋਹੁ ਕੀਨਾ ॥ ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥੧॥ ਰਹਾਉ ॥ ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥ ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥ ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥ ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥ ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥ ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥