page 674
-
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
-
ਧਨਾਸਰੀ ਮਹਲਾ ੫ ॥ ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥ ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥ ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥ ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥ ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥ ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥ ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥ ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥
-
ਧਨਾਸਰੀ ਮਹਲਾ ੫ ॥ ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥ ਅਸਥਿਰੁ ਕਰੇ ਨਿਹਚਲੁ ਇਹੁ ਮਨੂਆ ਬਹੁਰਿ ਨ ਕਤਹੂ ਧਾਵੈ ॥੧॥ ਹੈ ਕੋਊ ਐਸੋ ਹਮਰਾ ਮੀਤੁ ॥ ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ ॥੧॥ ਰਹਾਉ ॥ ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਨ ਲਾਗੈ ॥ ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥੨॥ ਗੁਣ ਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੂਖ ਦਇਆਲਾ ॥ ਮਾਗੈ ਦਾਨੁ ਨਾਮੁ ਤੇਰੋ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥੩॥੧੪॥
-
ਧਨਾਸਰੀ ਮਹਲਾ ੫ ॥ ਹਰਿ ਹਰਿ ਲੀਨੇ ਸੰਤ ਉਬਾਰਿ ॥ ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥ ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥
-
ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥