page 677
-
ਧਨਾਸਰੀ ਮਃ ੫ ॥ ਸੋ ਕਤ ਡਰੈ ਜਿ ਖਸਮੁ ਸਮ੍ਹ੍ਹਾਰੈ ॥ ਡਰਿ ਡਰਿ ਪਚੇ ਮਨਮੁਖ ਵੇਚਾਰੇ ॥੧॥ ਰਹਾਉ ॥ ਸਿਰ ਊਪਰਿ ਮਾਤ ਪਿਤਾ ਗੁਰਦੇਵ ॥ ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥ ਏਕੁ ਨਿਰੰਜਨੁ ਜਾ ਕੀ ਰਾਸਿ ॥ ਮਿਲਿ ਸਾਧਸੰਗਤਿ ਹੋਵਤ ਪਰਗਾਸ ॥੧॥ ਜੀਅਨ ਕਾ ਦਾਤਾ ਪੂਰਨ ਸਭ ਠਾਇ ॥ ਕੋਟਿ ਕਲੇਸ ਮਿਟਹਿ ਹਰਿ ਨਾਇ ॥ ਜਨਮ ਮਰਨ ਸਗਲਾ ਦੁਖੁ ਨਾਸੈ ॥ ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥ ਜਿਸ ਨੋ ਆਪਿ ਲਏ ਲੜਿ ਲਾਇ ॥ ਦਰਗਹ ਮਿਲੈ ਤਿਸੈ ਹੀ ਜਾਇ ॥ ਸੇਈ ਭਗਤ ਜਿ ਸਾਚੇ ਭਾਣੇ ॥ ਜਮਕਾਲ ਤੇ ਭਏ ਨਿਕਾਣੇ ॥੩॥ ਸਾਚਾ ਸਾਹਿਬੁ ਸਚੁ ਦਰਬਾਰੁ ॥ ਕੀਮਤਿ ਕਉਣੁ ਕਹੈ ਬੀਚਾਰੁ ॥ ਘਟਿ ਘਟਿ ਅੰਤਰਿ ਸਗਲ ਅਧਾਰੁ ॥ ਨਾਨਕੁ ਜਾਚੈ ਸੰਤ ਰੇਣਾਰੁ ॥੪॥੩॥੨੪॥
-
ਧਨਾਸਰੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥ ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ॥੧॥ ਜਨ ਕਉ ਪ੍ਰਭ ਅਪਨੇ ਕਾ ਤਾਣੁ ॥ ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥ ਰਹਾਉ ॥ ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥ ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ ਬਿਧਿ ਜਾਤੀ ॥੨॥੧॥੨੫॥
-
ਧਨਾਸਰੀ ਮਹਲਾ ੫ ॥ ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥ ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥੧॥ ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥ ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥ ਰਹਾਉ ॥ ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥ ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥
-
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥