page 678
-
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
-
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥
-
ਧਨਾਸਰੀ ਮਹਲਾ ੫ ॥ ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥ ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥ ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਹੈ ਸਾਧ ਜਨ ॥ ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥੧॥ ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥ ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦॥