page 679
-
ਧਨਾਸਰੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥ ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥ ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥ ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥ ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥ ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥
-
ਧਨਾਸਰੀ ਮਹਲਾ ੫ ਘਰੁ ੮ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥
-
ਧਨਾਸਰੀ ਮਹਲਾ ੫ ॥ ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥ ਸੰਤਨ ਕਉ ਅਨਦੁ ਸਗਲ ਹੀ ਜਾਈ ॥ ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥ ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥
-
ਧਨਾਸਰੀ ਮਹਲਾ ੫ ॥ ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥ ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥੧॥ ਜੇ ਕੋਊ ਅਪੁਨੀ ਓਟ ਸਮਾਰੈ ॥ ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥੧॥ ਰਹਾਉ ॥ ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥ ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥੨॥੩॥੩੪॥
-
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥