page 680
-
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
-
ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
-
ਧਨਾਸਰੀ ਮਹਲਾ ੫ ॥ ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥ ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥ ਤੁਮ ਤਉ ਰਾਖਨਹਾਰ ਦਇਆਲ ॥ ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥ ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥ ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥
-
ਧਨਾਸਰੀ ਮਹਲਾ ੫ ॥ ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥ ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥੧॥ ਹਮਰੇ ਪਿਤਾ ਗੋਪਾਲ ਦਇਆਲ ॥ ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥੧॥ ਰਹਾਉ ॥ ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥ ਈਤ ਊਤ ਜਤ ਕਤ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥੨॥੮॥੩੯॥
-
ਧਨਾਸਰੀ ਮਹਲਾ ੫ ॥ ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥ ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥੧॥ ਮਨਿ ਤਨਿ ਰਾਮ ਨਾਮ ਹਿਤਕਾਰੇ ॥ ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥ ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥ ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥੨॥੯॥੪੦॥