page 681
-
ਧਨਾਸਰੀ ਮਹਲਾ ੫ ॥ ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥ ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥
-
ਧਨਾਸਰੀ ਮਹਲਾ ੫ ॥ ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥ ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥ ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥ ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥ ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥
-
ਧਨਾਸਰੀ ਮਹਲਾ ੫ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥ ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥ ਰਸਨਾ ਰਾਮ ਰਸਾਇਨਿ ਮਾਤੀ ॥ ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥ ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥
-
ਧਨਾਸਰੀ ਮਹਲਾ ੫ ॥ ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥ ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥ ਨਿਰਖਉ ਤੁਮਰੀ ਓਰਿ ਹਰਿ ਨੀਤ ॥ ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥ ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥ ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥
-
ਧਨਾਸਰੀ ਮਹਲਾ ੫ ॥ ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖ੍ਯ੍ਯ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥ ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥