page 682
-
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥
-
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
-
ਧਨਾਸਰੀ ਮਹਲਾ ੫ ॥ ਜਨ ਕੇ ਪੂਰਨ ਹੋਏ ਕਾਮ ॥ ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥ ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥ ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥ ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥
-
ਧਨਾਸਰੀ ਮਹਲਾ ੫ ॥ ਮਾਂਗਉ ਰਾਮ ਤੇ ਇਕੁ ਦਾਨੁ ॥ ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥ ਚਰਨ ਤੁਮ੍ਹ੍ਹਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥ ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥ ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧ੍ਯ੍ਯੰਤ ਪ੍ਰਭ ਜਾਪਣ ॥ ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥
-
ਧਨਾਸਰੀ ਮਹਲਾ ੫ ॥ ਮਾਂਗਉ ਰਾਮ ਤੇ ਸਭਿ ਥੋਕ ॥ ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਬੇਦ ਪੁਕਾਰਹਿ ਘੋਖ ॥ ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥ ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥ ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥
-
ਧਨਾਸਰੀ ਮਹਲਾ ੫ ॥ ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥ ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ ਧਿਆਨੁ ॥੧॥ ਰਹਾਉ ॥ ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥ ਅਪਣਾ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥੧॥ ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ ॥ ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥੨॥੨੦॥੫੧॥