page 683
-
ਧਨਾਸਰੀ ਮਃ ੫ ॥ ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥ ਨਿੰਦਕ ਟਿਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ ॥੧॥ ਰਹਾਉ ॥ ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥ ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰ ॥੧॥ ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥ ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ ਮਾਰਿ ॥੨॥੨੧॥੫੨॥
-
ਧਨਾਸਰੀ ਮਹਲਾ ੫ ਘਰੁ ੯ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥ ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥ ਰਹਾਉ ॥ ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥ ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥ ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥ ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਗਾਇਓ ॥੨॥੧॥੫੩॥
-
ਧਨਾਸਰੀ ਮਹਲਾ ੫ ॥ ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥
-
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥