page 684
-
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
-
ਧਨਾਸਰੀ ਮਹਲਾ ੫ ॥ ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥ ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥ ਦਾਸੀ ਹਰਿ ਕਾ ਨਾਮੁ ਧਿਆਇਆ ॥੧॥ ਬੰਧਨ ਕਾਟਨਹਾਰੁ ਸੁਆਮੀ ॥ ਜਨ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥
-
ਧਨਾਸਰੀ ਮਹਲਾ ੫ ॥ ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥ ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ ਹਉਮੈ ਬੰਧੁ ਹਰਿ ਦੇਵਣਹਾਰਾ ॥੧॥ ਚਰਨ ਕਮਲ ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ ਏਹ ॥੨॥੪॥੫੮॥
-
ੴ ਸਤਿਗੁਰ ਪ੍ਰਸਾਦਿ ॥ ਧਨਾਸਰੀ ਮਹਲਾ ੯ ॥ ਕਾਹੇ ਰੇ ਬਨ ਖੋਜਨ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥ ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥ ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥ ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥ ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥
-
ਧਨਾਸਰੀ ਮਹਲਾ ੯ ॥ ਸਾਧੋ ਇਹੁ ਜਗੁ ਭਰਮ ਭੁਲਾਨਾ ॥ ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥ ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥ ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥ ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥ ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥