page 685
-
ਧਨਾਸਰੀ ਮਹਲਾ ੯ ॥ ਤਿਹ ਜੋਗੀ ਕਉ ਜੁਗਤਿ ਨ ਜਾਨਉ ॥ ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ ॥ ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥ ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥੧॥ ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥ ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥
-
ਧਨਾਸਰੀ ਮਹਲਾ ੯ ॥ ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥
-
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥