page 686
-
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
-
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥