page 69
-
ਸਿਰੀਰਾਗੁ ਮਹਲਾ ੩ ॥ ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥ ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥ ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥ ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ ॥ ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥ ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥ ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥ ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥ ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥ ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥ ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥ ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥ ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥ ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥ ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥ ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥ ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥ ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥
-
ਸਿਰੀਰਾਗੁ ਮਹਲਾ ੩ ॥ ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥ ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥ ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥ ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥ ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥੧॥ ਰਹਾਉ ॥ ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥ ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥ ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥੨॥ ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥ ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥ ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥ ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥ ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥ ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥੪॥ ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥ ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥ ਬਿਰਥਾ ਜਨਮੁ ਗਵਾਇਆ ਮਰਿ ਜੰਮਹਿ ਵਾਰੋ ਵਾਰ ॥੫॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥ ਸਤਿਗੁਰਿ ਸਚੁ ਦਿੜਾਇਆ ਸਦਾ ਸਚਿ ਸੰਜਮਿ ਰਹਣਾ ॥ ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥੬॥ ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥ ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥ ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥੭॥ ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥ ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥ ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ ॥੮॥੧੭॥੮॥੨੫॥