HOME
RAAG INDEX
Scroll
page 690
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥