page 692
-
ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥ ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥
-
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
-
ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥ ਓਛੇ ਤਪ ਕਰਿ ਬਾਹੁਰਿ ਐਬੋ ॥੧॥ ਕਿਆ ਮਾਂਗਉ ਕਿਛੁ ਥਿਰੁ ਨਾਹੀ ॥ ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥ ਸੋਭਾ ਰਾਜ ਬਿਭੈ ਬਡਿਆਈ ॥ ਅੰਤਿ ਨ ਕਾਹੂ ਸੰਗ ਸਹਾਈ ॥੨॥ ਪੁਤ੍ਰ ਕਲਤ੍ਰ ਲਛਮੀ ਮਾਇਆ ॥ ਇਨ ਤੇ ਕਹੁ ਕਵਨੈ ਸੁਖੁ ਪਾਇਆ ॥੩॥ ਕਹਤ ਕਬੀਰ ਅਵਰ ਨਹੀ ਕਾਮਾ ॥ ਹਮਰੈ ਮਨ ਧਨ ਰਾਮ ਕੋ ਨਾਮਾ ॥੪॥੪॥
-
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
-
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥ ਸਰਬ ਸਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥