page 695
-
ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ ੴ ਸਤਿਗੁਰ ਪ੍ਰਸਾਦਿ ॥ ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥ ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥ ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥ ਕੁਲ ਜਨ ਮਧੇ ਮਿਲ੍ਯ੍ਯਿੋ ਸਾਰਗ ਪਾਨ ਰੇ ॥ ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥ ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥ ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥ ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥ ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥ ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥ ਕਰਮ ਕਰਿ ਖਾਰੁ ਮਫੀਟਸਿ ਰੀ ॥੪॥ ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥ ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥ ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥ ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥
-
ਸ੍ਰੀ ਸੈਣੁ ॥ ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾ ਪਤੀ ॥੧॥ ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥ ਊਤਮੁ ਦੀਅਰਾ ਨਿਰਮਲ ਬਾਤੀ ॥ ਤੁਹੀ ਨਿਰੰਜਨੁ ਕਮਲਾ ਪਾਤੀ ॥੨॥ ਰਾਮਾ ਭਗਤਿ ਰਾਮਾਨੰਦੁ ਜਾਨੈ ॥ ਪੂਰਨ ਪਰਮਾਨੰਦੁ ਬਖਾਨੈ ॥੩॥ ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥ ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥
-
ਪੀਪਾ ॥ ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥ ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥ ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥ ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥ ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥ ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥
-
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ਹ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥