page 696
-
ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
-
ਜੈਤਸਰੀ ਮਹਲਾ ੪ ॥ ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥ ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥ ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥ ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥ ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥