page 7
-
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥
-
ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥
-
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥
-
ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥੩੩॥
-
ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥੩੪॥
-
ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥
-
ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥