page 701
-
ਜੈਤਸਰੀ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਅਬ ਮੈ ਸੁਖੁ ਪਾਇਓ ਗੁਰ ਆਗ੍ਯ੍ਯਿ ॥ ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗ੍ਯ੍ਯਿ ॥੧॥ ਰਹਾਉ ॥ ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥ ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥੧॥ ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥ ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥
-
ਜੈਤਸਰੀ ਮਹਲਾ ੫ ॥ ਮਨ ਮਹਿ ਸਤਿਗੁਰ ਧਿਆਨੁ ਧਰਾ ॥ ਦ੍ਰਿੜ੍ਹ੍ਹਿਓ ਗਿਆਨੁ ਮੰਤ੍ਰੁ ਹਰਿ ਨਾਮਾ ਪ੍ਰਭ ਜੀਉ ਮਇਆ ਕਰਾ ॥੧॥ ਰਹਾਉ ॥ ਕਾਲ ਜਾਲ ਅਰੁ ਮਹਾ ਜੰਜਾਲਾ ਛੁਟਕੇ ਜਮਹਿ ਡਰਾ ॥ ਆਇਓ ਦੁਖ ਹਰਣ ਸਰਣ ਕਰੁਣਾਪਤਿ ਗਹਿਓ ਚਰਣ ਆਸਰਾ ॥੧॥ ਨਾਵ ਰੂਪ ਭਇਓ ਸਾਧਸੰਗੁ ਭਵ ਨਿਧਿ ਪਾਰਿ ਪਰਾ ॥ ਅਪਿਉ ਪੀਓ ਗਤੁ ਥੀਓ ਭਰਮਾ ਕਹੁ ਨਾਨਕ ਅਜਰੁ ਜਰਾ ॥੨॥੨॥੬॥
-
ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥
-
ਜੈਤਸਰੀ ਮਹਲਾ ੫ ॥ ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥ ਅਗਿਆਨ ਮੋਹ ਮਗਨ ਮਹਾ ਪ੍ਰਾਨੀ ਅੰਧਿਆਰੇ ਮਹਿ ਦੀਪ ॥੧॥ ਰਹਾਉ ॥ ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ ਚਰਨ ਕਮਲ ਆਨੂਪ ॥ ਅਨਿਕ ਬਾਰ ਕਰਉ ਤਿਹ ਬੰਦਨ ਮਨਹਿ ਚਰ੍ਹਾਵਉ ਧੂਪ ॥੧॥ ਹਾਰਿ ਪਰਿਓ ਤੁਮ੍ਹ੍ਹਰੈ ਪ੍ਰਭ ਦੁਆਰੈ ਦ੍ਰਿੜ੍ਹ੍ਹੁ ਕਰਿ ਗਹੀ ਤੁਮ੍ਹ੍ਹਾਰੀ ਲੂਕ ॥ ਕਾਢਿ ਲੇਹੁ ਨਾਨਕ ਅਪੁਨੇ ਕਉ ਸੰਸਾਰ ਪਾਵਕ ਕੇ ਕੂਪ ॥੨॥੪॥੮॥
-
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥