page 703
-
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
-
ਜੈਤਸਰੀ ਮਹਲਾ ੯ ॥ ਮਨ ਰੇ ਸਾਚਾ ਗਹੋ ਬਿਚਾਰਾ ॥ ਰਾਮ ਨਾਮ ਬਿਨੁ ਮਿਥਿਆ ਮਾਨੋ ਸਗਰੋ ਇਹੁ ਸੰਸਾਰਾ ॥੧॥ ਰਹਾਉ ॥ ਜਾ ਕਉ ਜੋਗੀ ਖੋਜਤ ਹਾਰੇ ਪਾਇਓ ਨਾਹਿ ਤਿਹ ਪਾਰਾ ॥ ਸੋ ਸੁਆਮੀ ਤੁਮ ਨਿਕਟਿ ਪਛਾਨੋ ਰੂਪ ਰੇਖ ਤੇ ਨਿਆਰਾ ॥੧॥ ਪਾਵਨ ਨਾਮੁ ਜਗਤ ਮੈ ਹਰਿ ਕੋ ਕਬਹੂ ਨਾਹਿ ਸੰਭਾਰਾ ॥ ਨਾਨਕ ਸਰਨਿ ਪਰਿਓ ਜਗ ਬੰਦਨ ਰਾਖਹੁ ਬਿਰਦੁ ਤੁਹਾਰਾ ॥੨॥੩॥
-
ਜੈਤਸਰੀ ਮਹਲਾ ੫ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥
-
॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥