page 707
-
ਪਉੜੀ ॥ ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥ ਮਨ ਚਿੰਦੇ ਫਲ ਪਾਈਅਹਿ ਹਰਿ ਕੇ ਗੁਣ ਗਾਉ ॥ ਜਨਮ ਮਰਣ ਭੈ ਕਟੀਅਹਿ ਨਿਹਚਲ ਸਚੁ ਥਾਉ ॥ ਪੂਰਬਿ ਹੋਵੈ ਲਿਖਿਆ ਹਰਿ ਚਰਣ ਸਮਾਉ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਬਲਿ ਜਾਉ ॥੫॥
-
ਸਲੋਕ ॥ ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥ ਕਦਾਂਚ ਨਹ ਸਿਮਰੰਤਿ ਨਾਨਕ ਤੇ ਜੰਤ ਬਿਸਟਾ ਕ੍ਰਿਮਹ ॥੧॥ ਮੁਚੁ ਅਡੰਬਰੁ ਹਭੁ ਕਿਹੁ ਮੰਝਿ ਮੁਹਬਤਿ ਨੇਹ ॥ ਸੋ ਸਾਂਈ ਜੈਂ ਵਿਸਰੈ ਨਾਨਕ ਸੋ ਤਨੁ ਖੇਹ ॥੨॥
-
ਪਉੜੀ ॥ ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ ॥ ਗ੍ਰਿਹ ਸੋਇਨ ਚੰਦਨ ਸੁਗੰਧ ਲਾਇ ਮੋਤੀ ਹੀਰੇ ॥ ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੂਰੇ ॥ ਸੋ ਪ੍ਰਭੁ ਚਿਤਿ ਨ ਆਵਈ ਵਿਸਟਾ ਕੇ ਕੀਰੇ ॥ ਬਿਨੁ ਹਰਿ ਨਾਮ ਨ ਸਾਂਤਿ ਹੋਇ ਕਿਤੁ ਬਿਧਿ ਮਨੁ ਧੀਰੇ ॥੬॥
-
ਸਲੋਕ ॥ ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥ ਤਿਆਗੰਤ ਕਪਟ ਰੂਪ ਮਾਇਆ ਨਾਨਕ ਆਨੰਦ ਰੂਪ ਸਾਧ ਸੰਗਮਹ ॥੧॥ ਮਨਿ ਸਾਂਈ ਮੁਖਿ ਉਚਰਾ ਵਤਾ ਹਭੇ ਲੋਅ ॥ ਨਾਨਕ ਹਭਿ ਅਡੰਬਰ ਕੂੜਿਆ ਸੁਣਿ ਜੀਵਾ ਸਚੀ ਸੋਇ ॥੨॥
-
ਪਉੜੀ ॥ ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ ॥ ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ ॥ ਮਿਤ੍ਰ ਨ ਇਠ ਧਨ ਰੂਪਹੀਣ ਕਿਛੁ ਸਾਕੁ ਨ ਸਿੰਨਾ ॥ ਰਾਜਾ ਸਗਲੀ ਸ੍ਰਿਸਟਿ ਕਾ ਹਰਿ ਨਾਮਿ ਮਨੁ ਭਿੰਨਾ ॥ ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪ੍ਰਸੰਨਾ ॥੭॥
-
ਸਲੋਕ ॥ ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥ ਰਚੰਤਿ ਮੂੜ ਅਗਿਆਨ ਅੰਧਹ ਨਾਨਕ ਸੁਪਨ ਮਨੋਰਥ ਮਾਇਆ ॥੧॥ ਸੁਪਨੈ ਹਭਿ ਰੰਗ ਮਾਣਿਆ ਮਿਠਾ ਲਗੜਾ ਮੋਹੁ ॥ ਨਾਨਕ ਨਾਮ ਵਿਹੂਣੀਆ ਸੁੰਦਰਿ ਮਾਇਆ ਧ੍ਰੋਹੁ ॥੨॥
-
ਪਉੜੀ ॥ ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥ ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥ ਆਰਜਾ ਗਈ ਵਿਹਾਇ ਧੰਧੈ ਧਾਇਆ ॥ ਪੂਰਨ ਭਏ ਨ ਕਾਮ ਮੋਹਿਆ ਮਾਇਆ ॥ ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥੮॥
-
ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥
-
ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥