page 708
-
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥
-
ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
-
ਸਲੋਕ ॥ ਨਚ ਰਾਜ ਸੁਖ ਮਿਸਟੰ ਨਚ ਭੋਗ ਰਸ ਮਿਸਟੰ ਨਚ ਮਿਸਟੰ ਸੁਖ ਮਾਇਆ ॥ ਮਿਸਟੰ ਸਾਧਸੰਗਿ ਹਰਿ ਨਾਨਕ ਦਾਸ ਮਿਸਟੰ ਪ੍ਰਭ ਦਰਸਨੰ ॥੧॥ ਲਗੜਾ ਸੋ ਨੇਹੁ ਮੰਨ ਮਝਾਹੂ ਰਤਿਆ ॥ ਵਿਧੜੋ ਸਚ ਥੋਕਿ ਨਾਨਕ ਮਿਠੜਾ ਸੋ ਧਣੀ ॥੨॥
-
ਪਉੜੀ ॥ ਹਰਿ ਬਿਨੁ ਕਛੂ ਨ ਲਾਗਈ ਭਗਤਨ ਕਉ ਮੀਠਾ ॥ ਆਨ ਸੁਆਦ ਸਭਿ ਫੀਕਿਆ ਕਰਿ ਨਿਰਨਉ ਡੀਠਾ ॥ ਅਗਿਆਨੁ ਭਰਮੁ ਦੁਖੁ ਕਟਿਆ ਗੁਰ ਭਏ ਬਸੀਠਾ ॥ ਚਰਨ ਕਮਲ ਮਨੁ ਬੇਧਿਆ ਜਿਉ ਰੰਗੁ ਮਜੀਠਾ ॥ ਜੀਉ ਪ੍ਰਾਣ ਤਨੁ ਮਨੁ ਪ੍ਰਭੂ ਬਿਨਸੇ ਸਭਿ ਝੂਠਾ ॥੧੧॥
-
ਸਲੋਕ ॥ ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥ ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥ ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ ॥੧॥ ਮੁਖੁ ਡੇਖਾਊ ਪਲਕ ਛਡਿ ਆਨ ਨ ਡੇਊ ਚਿਤੁ ॥ ਜੀਵਣ ਸੰਗਮੁ ਤਿਸੁ ਧਣੀ ਹਰਿ ਨਾਨਕ ਸੰਤਾਂ ਮਿਤੁ ॥੨॥
-
ਪਉੜੀ ॥ ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥ ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥ ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥ ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥ ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥੧੨॥
-
ਸਲੋਕ ॥ ਚਿਤਵੰਤਿ ਚਰਨ ਕਮਲੰ ਸਾਸਿ ਸਾਸਿ ਅਰਾਧਨਹ ॥ ਨਹ ਬਿਸਰੰਤਿ ਨਾਮ ਅਚੁਤ ਨਾਨਕ ਆਸ ਪੂਰਨ ਪਰਮੇਸੁਰਹ ॥੧॥ ਸੀਤੜਾ ਮੰਨ ਮੰਝਾਹਿ ਪਲਕ ਨ ਥੀਵੈ ਬਾਹਰਾ ॥ ਨਾਨਕ ਆਸੜੀ ਨਿਬਾਹਿ ਸਦਾ ਪੇਖੰਦੋ ਸਚੁ ਧਣੀ ॥੨॥
-
ਪਉੜੀ ॥ ਆਸਾਵੰਤੀ ਆਸ ਗੁਸਾਈ ਪੂਰੀਐ ॥ ਮਿਲਿ ਗੋਪਾਲ ਗੋਬਿੰਦ ਨ ਕਬਹੂ ਝੂਰੀਐ ॥ ਦੇਹੁ ਦਰਸੁ ਮਨਿ ਚਾਉ ਲਹਿ ਜਾਹਿ ਵਿਸੂਰੀਐ ॥ ਹੋਇ ਪਵਿਤ੍ਰ ਸਰੀਰੁ ਚਰਨਾ ਧੂਰੀਐ ॥ ਪਾਰਬ੍ਰਹਮ ਗੁਰਦੇਵ ਸਦਾ ਹਜੂਰੀਐ ॥੧੩॥