page 709
-
ਸਲੋਕ ॥ ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥੧॥ ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥ ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥੨॥
-
ਪਉੜੀ ॥ ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥ ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥ ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥ ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥ ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥੧੪॥
-
ਸਲੋਕੁ ॥ ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥ ਗੋਪਾਲ ਦਰਸ ਭੇਟੰ ਸਫਲ ਨਾਨਕ ਸੋ ਮਹੂਰਤਹ ॥੧॥ ਕੀਮ ਨ ਸਕਾ ਪਾਇ ਸੁਖ ਮਿਤੀ ਹੂ ਬਾਹਰੇ ॥ ਨਾਨਕ ਸਾ ਵੇਲੜੀ ਪਰਵਾਣੁ ਜਿਤੁ ਮਿਲੰਦੜੋ ਮਾ ਪਿਰੀ ॥੨॥
-
ਪਉੜੀ ॥ ਸਾ ਵੇਲਾ ਕਹੁ ਕਉਣੁ ਹੈ ਜਿਤੁ ਪ੍ਰਭ ਕਉ ਪਾਈ ॥ ਸੋ ਮੂਰਤੁ ਭਲਾ ਸੰਜੋਗੁ ਹੈ ਜਿਤੁ ਮਿਲੈ ਗੁਸਾਈ ॥ ਆਠ ਪਹਰ ਹਰਿ ਧਿਆਇ ਕੈ ਮਨ ਇਛ ਪੁਜਾਈ ॥ ਵਡੈ ਭਾਗਿ ਸਤਸੰਗੁ ਹੋਇ ਨਿਵਿ ਲਾਗਾ ਪਾਈ ॥ ਮਨਿ ਦਰਸਨ ਕੀ ਪਿਆਸ ਹੈ ਨਾਨਕ ਬਲਿ ਜਾਈ ॥੧੫॥
-
ਸਲੋਕ ॥ ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥ ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥ ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥ ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥
-
ਪਉੜੀ ॥ ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥ ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥ ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥ ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥
-
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
-
ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
-
ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥