page 713
-
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
-
ਟੋਡੀ ਮਹਲਾ ੫ ॥ ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ ॥ ਜੀਅ ਪ੍ਰਾਨ ਸੂਖ ਇਸੁ ਮਨ ਕਉ ਬਰਤਨਿ ਏਹ ਹਮਾਰੈ ॥੧॥ ਰਹਾਉ ॥ ਨਾਮੁ ਜਾਤਿ ਨਾਮੁ ਮੇਰੀ ਪਤਿ ਹੈ ਨਾਮੁ ਮੇਰੈ ਪਰਵਾਰੈ ॥ ਨਾਮੁ ਸਖਾਈ ਸਦਾ ਮੇਰੈ ਸੰਗਿ ਹਰਿ ਨਾਮੁ ਮੋ ਕਉ ਨਿਸਤਾਰੈ ॥੧॥ ਬਿਖੈ ਬਿਲਾਸ ਕਹੀਅਤ ਬਹੁਤੇਰੇ ਚਲਤ ਨ ਕਛੂ ਸੰਗਾਰੈ ॥ ਇਸਟੁ ਮੀਤੁ ਨਾਮੁ ਨਾਨਕ ਕੋ ਹਰਿ ਨਾਮੁ ਮੇਰੈ ਭੰਡਾਰੈ ॥੨॥੨॥੭॥
-
ਟੋਡੀ ਮਃ ੫ ॥ ਨੀਕੇ ਗੁਣ ਗਾਉ ਮਿਟਹੀ ਰੋਗ ॥ ਮੁਖ ਊਜਲ ਮਨੁ ਨਿਰਮਲ ਹੋਈ ਹੈ ਤੇਰੋ ਰਹੈ ਈਹਾ ਊਹਾ ਲੋਗੁ ॥੧॥ ਰਹਾਉ ॥ ਚਰਨ ਪਖਾਰਿ ਕਰਉ ਗੁਰ ਸੇਵਾ ਮਨਹਿ ਚਰਾਵਉ ਭੋਗ ॥ ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥੧॥ ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ ॥ ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਨ ਕਰਣੈ ਜੋਗੁ ॥੨॥੩॥੮॥
-
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
-
ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥