page 714
-
ਟੋਡੀ ਮਹਲਾ ੫ ॥ ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥
-
ਟੋਡੀ ਮਃ ੫ ॥ ਕਿਰਪਨ ਤਨ ਮਨ ਕਿਲਵਿਖ ਭਰੇ ॥ ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥੧॥ ਰਹਾਉ ॥ ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥ ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥੧॥ ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥ ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥੨॥੭॥੧੨॥
-
ਟੋਡੀ ਮਹਲਾ ੫ ॥ ਹਰਿ ਕੇ ਚਰਨ ਕਮਲ ਮਨਿ ਧਿਆਉ ॥ ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥੧॥ ਰਹਾਉ ॥ ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥ ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥੧॥ ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥ ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥
-
ਟੋਡੀ ਮਹਲਾ ੫ ॥ ਹਰਿ ਹਰਿ ਨਾਮੁ ਸਦਾ ਸਦ ਜਾਪਿ ॥ ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥੧॥ ਰਹਾਉ ॥ ਜਿਸ ਕੇ ਸੇ ਫਿਰਿ ਤਿਨ ਹੀ ਸਮ੍ਹ੍ਹਾਲੇ ਬਿਨਸੇ ਸੋਗ ਸੰਤਾਪ ॥ ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥੧॥ ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥ ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥੨॥੯॥੧੪॥
-
ਟੋਡੀ ਮਹਲਾ ੫ ॥ ਸ੍ਵਾਮੀ ਸਰਨਿ ਪਰਿਓ ਦਰਬਾਰੇ ॥ ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥ ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥ ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥ ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥ ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥