page 715
-
ਟੋਡੀ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਹਾਂ ਹਾਂ ਲਪਟਿਓ ਰੇ ਮੂੜ੍ਹ੍ਹੇ ਕਛੂ ਨ ਥੋਰੀ ॥ ਤੇਰੋ ਨਹੀ ਸੁ ਜਾਨੀ ਮੋਰੀ ॥ ਰਹਾਉ ॥ ਆਪਨ ਰਾਮੁ ਨ ਚੀਨੋ ਖਿਨੂਆ ॥ ਜੋ ਪਰਾਈ ਸੁ ਅਪਨੀ ਮਨੂਆ ॥੧॥ ਨਾਮੁ ਸੰਗੀ ਸੋ ਮਨਿ ਨ ਬਸਾਇਓ ॥ ਛੋਡਿ ਜਾਹਿ ਵਾਹੂ ਚਿਤੁ ਲਾਇਓ ॥੨॥ ਸੋ ਸੰਚਿਓ ਜਿਤੁ ਭੂਖ ਤਿਸਾਇਓ ॥ ਅੰਮ੍ਰਿਤ ਨਾਮੁ ਤੋਸਾ ਨਹੀ ਪਾਇਓ ॥੩॥ ਕਾਮ ਕ੍ਰੋਧਿ ਮੋਹ ਕੂਪਿ ਪਰਿਆ ॥ ਗੁਰ ਪ੍ਰਸਾਦਿ ਨਾਨਕ ਕੋ ਤਰਿਆ ॥੪॥੧॥੧੬॥
-
ਟੋਡੀ ਮਹਲਾ ੫ ॥ ਹਮਾਰੈ ਏਕੈ ਹਰੀ ਹਰੀ ॥ ਆਨ ਅਵਰ ਸਿਞਾਣਿ ਨ ਕਰੀ ॥ ਰਹਾਉ ॥ ਵਡੈ ਭਾਗਿ ਗੁਰੁ ਅਪੁਨਾ ਪਾਇਓ ॥ ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ॥੧॥ ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥ ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥੨॥ ਆਚਾਰ ਬਿਉਹਾਰ ਜਾਤਿ ਹਰਿ ਗੁਨੀਆ ॥ ਮਹਾ ਅਨੰਦ ਕੀਰਤਨ ਹਰਿ ਸੁਨੀਆ ॥੩॥ ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥ ਸਭੁ ਕਿਛੁ ਤਿਸ ਕੇ ਗ੍ਰਿਹ ਮਹਿ ਆਇਆ ॥੪॥੨॥੧੭॥
-
ਟੋਡੀ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਰੂੜੋ ਮਨੁ ਹਰਿ ਰੰਗੋ ਲੋੜੈ ॥ ਗਾਲੀ ਹਰਿ ਨੀਹੁ ਨ ਹੋਇ ॥ ਰਹਾਉ ॥ ਹਉ ਢੂਢੇਦੀ ਦਰਸਨ ਕਾਰਣਿ ਬੀਥੀ ਬੀਥੀ ਪੇਖਾ ॥ ਗੁਰ ਮਿਲਿ ਭਰਮੁ ਗਵਾਇਆ ਹੇ ॥੧॥ ਇਹ ਬੁਧਿ ਪਾਈ ਮੈ ਸਾਧੂ ਕੰਨਹੁ ਲੇਖੁ ਲਿਖਿਓ ਧੁਰਿ ਮਾਥੈ ॥ ਇਹ ਬਿਧਿ ਨਾਨਕ ਹਰਿ ਨੈਣ ਅਲੋਇ ॥੨॥੧॥੧੮॥
-
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥