page 718
-
ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥
-
ਟੋਡੀ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਕਹਉ ਕਹਾ ਅਪਨੀ ਅਧਮਾਈ ॥ ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥ ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚ ਉਪਜਾਈ ॥ ਦੀਨ ਬੰਧ ਸਿਮਰਿਓ ਨਹੀ ਕਬਹੂ ਹੋਤ ਜੁ ਸੰਗਿ ਸਹਾਈ ॥੧॥ ਮਗਨ ਰਹਿਓ ਮਾਇਆ ਮੈ ਨਿਸ ਦਿਨਿ ਛੁਟੀ ਨ ਮਨ ਕੀ ਕਾਈ ॥ ਕਹਿ ਨਾਨਕ ਅਬ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ ॥੨॥੧॥੩੧॥
-
ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥
-
ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥ ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥ ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾਈ ॥੧॥ ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥ ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥
-
ਤੀਨਿ ਛੰਦੇ ਖੇਲੁ ਆਛੈ ॥੧॥ ਰਹਾਉ ॥ ਕੁੰਭਾਰ ਕੇ ਘਰ ਹਾਂਡੀ ਆਛੈ ਰਾਜਾ ਕੇ ਘਰ ਸਾਂਡੀ ਗੋ ॥ ਬਾਮਨ ਕੇ ਘਰ ਰਾਂਡੀ ਆਛੈ ਰਾਂਡੀ ਸਾਂਡੀ ਹਾਂਡੀ ਗੋ ॥੧॥ ਬਾਣੀਏ ਕੇ ਘਰ ਹੀਂਗੁ ਆਛੈ ਭੈਸਰ ਮਾਥੈ ਸੀਂਗੁ ਗੋ ॥ ਦੇਵਲ ਮਧੇ ਲੀਗੁ ਆਛੈ ਲੀਗੁ ਸੀਗੁ ਹੀਗੁ ਗੋ ॥੨॥ ਤੇਲੀ ਕੈ ਘਰ ਤੇਲੁ ਆਛੈ ਜੰਗਲ ਮਧੇ ਬੇਲ ਗੋ ॥ ਮਾਲੀ ਕੇ ਘਰ ਕੇਲ ਆਛੈ ਕੇਲ ਬੇਲ ਤੇਲ ਗੋ ॥੩॥ ਸੰਤਾਂ ਮਧੇ ਗੋਬਿੰਦੁ ਆਛੈ ਗੋਕਲ ਮਧੇ ਸਿਆਮ ਗੋ ॥ ਨਾਮੇ ਮਧੇ ਰਾਮੁ ਆਛੈ ਰਾਮ ਸਿਆਮ ਗੋਬਿੰਦ ਗੋ ॥੪॥੩॥