page 719
-
ੴ ਸਤਿਗੁਰ ਪ੍ਰਸਾਦਿ ॥ਸੁਨਿ ਮਨ ਅਕਥ ਕਥਾ ਹਰਿ ਨਾਮ ॥ ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਜਸੁ ਊਤਮ ਖਟ ਦਰਸਨ ਗਾਵਹਿ ਰਾਮ ॥ ਸੰਕਰ ਕ੍ਰੋੜਿ ਤੇਤੀਸ ਧਿਆਇਓ ਨਹੀ ਜਾਨਿਓ ਹਰਿ ਮਰਮਾਮ ॥੧॥ ਸੁਰਿ ਨਰ ਗਣ ਗੰਧ੍ਰਬ ਜਸੁ ਗਾਵਹਿ ਸਭ ਗਾਵਤ ਜੇਤ ਉਪਾਮ ॥ ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ ਤੇ ਸੰਤ ਭਲੇ ਹਰਿ ਰਾਮ ॥੨॥੧॥
-
ਬੈਰਾੜੀ ਮਹਲਾ ੪ ॥ ਮਨ ਮਿਲਿ ਸੰਤ ਜਨਾ ਜਸੁ ਗਾਇਓ ॥ ਹਰਿ ਹਰਿ ਰਤਨੁ ਰਤਨੁ ਹਰਿ ਨੀਕੋ ਗੁਰਿ ਸਤਿਗੁਰਿ ਦਾਨੁ ਦਿਵਾਇਓ ॥੧॥ ਰਹਾਉ ॥ ਤਿਸੁ ਜਨ ਕਉ ਮਨੁ ਤਨੁ ਸਭੁ ਦੇਵਉ ਜਿਨਿ ਹਰਿ ਹਰਿ ਨਾਮੁ ਸੁਨਾਇਓ ॥ ਧਨੁ ਮਾਇਆ ਸੰਪੈ ਤਿਸੁ ਦੇਵਉ ਜਿਨਿ ਹਰਿ ਮੀਤੁ ਮਿਲਾਇਓ ॥੧॥ ਖਿਨੁ ਕਿੰਚਿਤ ਕ੍ਰਿਪਾ ਕਰੀ ਜਗਦੀਸਰਿ ਤਬ ਹਰਿ ਹਰਿ ਹਰਿ ਜਸੁ ਧਿਆਇਓ ॥ ਜਨ ਨਾਨਕ ਕਉ ਹਰਿ ਭੇਟੇ ਸੁਆਮੀ ਦੁਖੁ ਹਉਮੈ ਰੋਗੁ ਗਵਾਇਓ ॥੨॥੨॥
-
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥