page 720
-
ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥
-
ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥ ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥ ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥ ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥ ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥
-
ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮ੍ਹ੍ਹਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥
-
ਰਾਗੁ ਬੈਰਾੜੀ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥ ਜੋ ਚਾਹਤ ਸੋਈ ਮਨਿ ਪਾਇਓ ॥ ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥੧॥ ਸਰਬ ਸੂਖ ਹਰਿ ਨਾਮਿ ਵਡਾਈ ॥ ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥੨॥੧॥੭॥