page 721
-
ਰਾਗੁ ਤਿਲੰਗ ਮਹਲਾ ੧ ਘਰੁ ੧ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥ ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥ ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥ ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥ ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥ ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥ ਗਾਹੇ ਨ ਨੇਕੀ ਕਾਰ ਕਰਦਮ ਮਮ ਈ ਚਿਨੀ ਅਹਵਾਲ ॥੩॥ ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥ ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥
-
ਤਿਲੰਗ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥੧॥ ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜ੍ਹ੍ਹਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥ ਘਿਅ ਪਟ ਭਾਂਡਾ ਕਹੈ ਨ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥
-
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥