page 723
-
ਤਿਲੰਗ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥ ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥੧॥ ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ ॥ ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ ਹਉ ਗਨੀ ॥ ਰਹਾਉ ॥ ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥ ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥੨॥੧॥
-
ਤਿਲੰਗ ਮਹਲਾ ੪ ॥ ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ ॥ ਜਬ ਆਣੈ ਵਲਵੰਚ ਕਰਿ ਝੂਠੁ ਤਬ ਜਾਣੈ ਜਗੁ ਜਿਤੀਆ ॥੧॥ ਐਸਾ ਬਾਜੀ ਸੈਸਾਰੁ ਨ ਚੇਤੈ ਹਰਿ ਨਾਮਾ ॥ ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ ਮਨ ਧਿਆਇ ਰਾਮਾ ॥ ਰਹਾਉ ॥ ਸਾ ਵੇਲਾ ਚਿਤਿ ਨ ਆਵੈ ਜਿਤੁ ਆਇ ਕੰਟਕੁ ਕਾਲੁ ਗ੍ਰਸੈ ॥ ਤਿਸੁ ਨਾਨਕ ਲਏ ਛਡਾਇ ਜਿਸੁ ਕਿਰਪਾ ਕਰਿ ਹਿਰਦੈ ਵਸੈ ॥੨॥੨॥
-
ਤਿਲੰਗ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਖਾਕ ਨੂਰ ਕਰਦੰ ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥ ਬੰਦੇ ਚਸਮ ਦੀਦੰ ਫਨਾਇ ॥ ਦੁਨੀਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥ ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥ ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥੨॥ ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥ ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥੩॥ ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥ ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥
-
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥