page 724
-
ਤਿਲੰਗ ਮਹਲਾ ੫ ਘਰੁ ੩ ॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥
-
ਤਿਲੰਗ ਮਹਲਾ ੫ ਘਰੁ ੩ ॥ ਕਰਤੇ ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥ ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥੧॥ ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥ ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥ ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥ ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥ ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥ ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥
-
ਤਿਲੰਗ ਮਹਲਾ ੫ ॥ ਮੀਰਾਂ ਦਾਨਾਂ ਦਿਲ ਸੋਚ ॥ ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥੧॥ ਰਹਾਉ ॥ ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥ ਪਾਕ ਪਰਵਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥੧॥ ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ ॥ ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥੨॥੫॥
-
ਤਿਲੰਗ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ ॥ ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥੧॥ ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ ਰਹਾਉ ॥ ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥ ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥ ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥ ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥੩॥ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥ ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥੪॥ ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥ ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥ ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥ ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥੬॥ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥ ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥੭॥ ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥ ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥੮॥ ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥ ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥੯॥ ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥ ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥੧੦॥੧॥