page 726
-
ਤਿਲੰਗ ਮਹਲਾ ੯ ਕਾਫੀ ੴ ਸਤਿਗੁਰ ਪ੍ਰਸਾਦਿ ॥ ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥ ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥ ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥ ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥ ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥ ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥
-
ਤਿਲੰਗ ਮਹਲਾ ੯ ॥ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥ ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥ ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥ ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥ ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥ ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥