page 727
-
ਤਿਲੰਗ ਮਹਲਾ ੯ ॥ ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥ ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥੧॥ ਰਹਾਉ ॥ ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥ ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥੧॥ ਜਾਨਿ ਬੂਝ ਕੈ ਬਾਵਰੇ ਤੈ ਕਾਜੁ ਬਿਗਾਰਿਓ ॥ ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥੨॥ ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ ॥ ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥੩॥੩॥
-
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਿਮ੍ਯ੍ਯਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
-
ਨਾਮਦੇਵ ਜੀ ॥ ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥ ਕਰੀਮਾਂ ਰਹੀਮਾਂ ਅਲਾਹ ਤੂ ਗਨੀ ॥ ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀ ॥੧॥ ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥ ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥ ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥
-
ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥ ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥ ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥ ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥ ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥ ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥ ਚੰਦੀ ਹਜਾਰ ਆਲਮ ਏਕਲ ਖਾਨਾਂ ॥ ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥ ਅਸਪਤਿ ਗਜਪਤਿ ਨਰਹ ਨਰਿੰਦ ॥ ਨਾਮੇ ਕੇ ਸ੍ਵਾਮੀ ਮੀਰ ਮੁਕੰਦ॥੪॥੨॥੩॥